ਸ਼ਰਾਬ ਸਣੇ 2 ਕਾਬੂ

Friday, Feb 09, 2018 - 02:50 AM (IST)

ਸ਼ਰਾਬ ਸਣੇ 2 ਕਾਬੂ

ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਪੁਲਸ ਨੇ ਪੁਰਾਣੇ ਬੱਸ ਅੱਡੇ ਨਜ਼ਦੀਕ ਰਾਜਸਥਾਨੀਆਂ ਦੀਆਂ ਝੁੱਗੀਆਂ ਪਿੰਡ ਜਿਊਵਾਲ ਤੋਂ ਇਕ ਔਰਤ ਨੂੰ ਦੇਸੀ ਸ਼ਰਾਬ ਦੀਆਂ 12 ਬੋਤਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਂਚ ਅਧਿਕਾਰੀ ਹੌਲਦਾਰ ਅਸ਼ਰਫ ਖਾਨ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਭਾਗੋ ਪਤਨੀ ਰਾਜੂ ਵਾਸੀ ਰਾਜਸਥਾਨੀ ਝੁੱਗੀਆਂ ਨੇੜੇ ਪੁਰਾਣਾ ਬੱਸ ਅੱਡਾ ਪਿੰਡ ਜਿਊਵਾਲ ਵਿਖੇ ਨਾਜਾਇਜ਼ ਸ਼ਰਾਬ ਵੇਚਦੀ ਹੈ। ਪੁਲਸ ਨੇ ਤੁਰੰਤ ਛਾਪਾ ਮਾਰਿਆ ਅਤੇ ਭਾਗੋ ਨੂੰ ਝੁੱਗੀ ਦੇ ਬਾਹਰ 12 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਲਿਆ। ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੂਰਪੁਰਬੇਦੀ,  (ਸ਼ਰਮਾ ਕਲਮਾ/ ਤਰਨਜੀਤ, ਭੰਡਾਰੀ)- ਅੱਜ ਪੁਲਸ ਚੌਕੀ ਕਲਮਾ ਮੋੜ ਦੇ ਇੰਚਾਰਜ ਬਲਵੀਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ 4 ਪੇਟੀਆਂ ਸ਼ਰਾਬ ਬਰਾਮਦ ਕੀਤੀ। ਕਲਮਾ ਮੋੜ ਅੱਡੇ 'ਤੇ ਨਾਕੇ ਦੌਰਾਨ ਪੁਲਸ ਨੇ ਇਕ ਸਵਿੱਫਟ ਡਿਜ਼ਾਇਰ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 4 ਪੇਟੀਆਂ ਨਾਜਾਇਜ਼ ਸ਼ਰਾਬ (48 ਬੋਤਲਾਂ) ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬਲਦੇਵ ਸਿੰਘ ਵਾਸੀ ਬਜਰੂੜ ਥਾਣਾ ਨੂਰਪੁਰਬੇਦੀ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News