ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਣੇ 3 ਕਾਬੂ

Monday, Sep 18, 2017 - 01:44 AM (IST)

ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਣੇ 3 ਕਾਬੂ

ਮੋਗਾ,   (ਆਜ਼ਾਦ)-  ਸਥਾਨਕ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ 3 ਸਮੱਗਲਰਾਂ ਨੂੰ ਕਾਬੂ ਕਰਨ ਦਾ ਪਤਾ ਲੱਗਾ ਹੈ, ਜਿਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਕਰ ਲਏ ਗਏ ਹਨ। 

ਪਹਿਲਾ ਮਾਮਲਾ
ਥਾਣਾ ਚੜਿੱਕ ਦੇ ਮੁੱਖ ਅਫਸਰ ਨੇ ਦੱਸਿਆ ਕਿ ਹੌਲਦਾਰ ਜਸਵੀਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸੀ ਕਿ ਜਦੋਂ ਉਹ ਦਾਣਾ ਮੰਡੀ ਮੱਲ੍ਹੀਆਂ ਵਾਲਾ ਪੁਲ ਕੋਲ ਪੁੱਜੇ ਤਾਂ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਰਵੀ ਦਾਸ ਨਿਵਾਸੀ ਪਿੰਡ ਬੁੱਘੀਪੁਰਾ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 26 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ, ਜਿਸ ਖਿਲਾਫ ਥਾਣਾ ਸਿਟੀ ਸਾਊਥ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। 

ਦੂਜਾ ਮਾਮਲਾ
ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਭਾਗ ਮੱਲ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਪੁਲ ਨਹਿਰ ਬੱਡੂਵਾਲ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਰਛਪਾਲ ਸਿੰਘ ਉਰਫ ਪੰਮਾ ਨਿਵਾਸੀ ਪਿੰਡ ਬੀਟਲਾ ਮਹਿਤਪੁਰ (ਜਲੰਧਰ) ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 

ਤੀਸਰਾ ਮਾਮਲਾ
ਥਾਣਾ ਧਰਮਕੋਟ ਦੀ ਪੁਲਸ ਪਾਰਟੀ ਨੇ ਕੋਟ ਈਸੇ ਖਾਂ ਰੋਡ ਧਰਮਕੋਟ 'ਤੇ ਗਸ਼ਤ ਕਰਦਿਆਂ ਗੁਰਮੀਤ ਸਿੰਘ ਨਿਵਾਸੀ ਪਿੰਡ ਬੀਟਲਾ ਮਹਿਤਪੁਰ (ਜਲੰਧਰ) ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਵਿਰੁੱਧ ਸਬੰਧਿਤ ਥਾਣੇ 'ਚ ਮਾਮਲਾ ਦਰਜ ਕਰ ਲਿਆ ਹੈ।


Related News