ਤੇਜ਼ਧਾਰ ਹਥਿਆਰਾਂ ਨਾਲ ਕਾਬੂ
Sunday, Mar 04, 2018 - 07:38 AM (IST)

ਫਗਵਾੜਾ, (ਜਲੋਟਾ, ਰੁਪਿੰਦਰ)- ਥਾਣਾ ਸਤਨਾਮਪੁਰਾ ਦੀ ਪੁਲਸ ਟੀਮ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਲੱਖੂ ਪੁੱਤਰ ਯਸ਼ਪਾਲ ਵਾਸੀ ਗੋਵਿੰਦਪੁਰਾ ਫਗਵਾੜਾ ਵਜੋਂ ਹੋਈ ਹੈ। ਪੁਲਸ ਨੇ ਉਸ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਉਪਰੋਕਤ ਜਾਣਕਾਰੀ ਐੱਸ. ਐੱਚ. ਓ. ਨਰਿੰਦਰ ਸਿੰਘ ਨੇ ਦਿੱਤੀ।