100 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

01/19/2018 7:52:11 AM

ਸਰਾਏ ਅਮਾਨਤ ਖਾਂ,   (ਨਰਿੰਦਰ)-  ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਇਕ ਨੌਜਵਾਨ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਪਰਮਜੀਤ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਭੁਸੇ ਮੋੜ 'ਤੇ ਨਾਕਾ ਲਾ ਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। 
ਇਕ ਨੌਜਵਾਨ ਜੋ ਸ਼ੱਕੀ ਹਾਲਤ 'ਚ ਆ ਰਿਹਾ ਸੀ, ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ । ਨੌਜਵਾਨ ਦੀ ਪਛਾਣ ਰਣਜੀਤ ਸਿੰਘ ਰਾਣਾ ਪੁੱਤਰ ਬੀਰ ਸਿੰਘ ਵਾਸੀ ਜਠੌਲ ਥਾਣਾ ਘਰਿੰਡਾ ਵਜੋਂ ਹੋਈ । ਪੁਲਸ ਨੇ ਮੁਲਜ਼ਮ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ 'ਚ ਕੇਸ ਦਰਜ ਕਰ ਲਿਆ ਹੈ ।