ਨਾਜਾਇਜ਼ ਸ਼ਰਾਬ ਸਣੇ 1 ਕਾਬੂ
Wednesday, Dec 27, 2017 - 07:42 AM (IST)
ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਐੱਚ. ਸੀ. ਧਿਆਨ ਸਿੰਘ, ਐੱਚ. ਸੀ. ਠਾਕੁਰ ਸਿੰਘ, ਐੱਚ. ਸੀ. ਪਿੰਦਰ ਸਿੰਘ ਆਦਿ ਗਸ਼ਤ ਕਰਦੇ ਜਾ ਰਹੇ ਸਨ ਤਾਂ ਪਿੰਡ ਕੋਠੇ ਚੇਤਾ ਸਿੰਘ ਮੋੜ ਨਜ਼ਦੀਕ ਇਕ ਨੌਜਵਾਨ ਪੈਦਲ ਵਜ਼ਨਦਾਰ ਚੀਜ਼ ਚੁੱਕੀ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਸ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਕੇ ਉਸ ਤੋਂ ਨਾਂ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਬਲਦੇਵ ਸਿੰਘ ਵਾਸੀ ਰੂਪੇਵਾਲ ਥਾਣਾ ਸ਼ਾਹਕੋਟ ਜ਼ਿਲਾ ਜਲੰਧਰ ਦੱਸਿਆ। ਵਜ਼ਨਦਾਰ ਕੈਨੀ ਦੀ ਜਦੋਂ ਤਲਾਸ਼ੀ ਲਈ ਤਾਂ ਉਸ 'ਚੋਂ 25 ਬੋਤਲਾਂ (19,750 ਐੱਮ. ਐੱਲ.) ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਨੌਜਵਾਨ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
