13 ਕਿਲੋ ਭੁੱਕੀ ਸਣੇ 1 ਕਾਬੂ
Tuesday, Sep 19, 2017 - 11:02 AM (IST)

ਸੰਗਤ ਮੰਡੀ (ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰੋਡ ਪਿੰਡ ਕੁਟੀ ਵਿਖੇ ਇਕ ਵਿਅਕਤੀ ਨੂੰ 13 ਕਿਲੋ ਭੁੱਕੀ ਸਣੇ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਪਰਮਜੀਤ ਸਿੰਘ ਡੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ ਇਕ ਵਿਅਕਤੀ ਸ਼ੱਕੀ ਹਾਲਾਤ 'ਚ ਡੱਬਵਾਲੀ ਵਾਲੇ ਪਾਸਿਓਂ ਆ ਰਿਹਾ ਸੀ, ਜਦ ਪੁਲਸ ਵੱਲੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 13 ਕਿਲੋ ਭੁੱਕੀ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਪ੍ਰਗਟ ਸਿੰਘ ਪੁੱਤਰ ਬੁੱਗਰ ਸਿੰਘ ਵਾਸੀ ਚੱਕ ਬਖਤੂ ਵਜੋਂ ਹੋਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।