12 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 2 ਕਾਬੂ

Tuesday, Sep 19, 2017 - 01:09 AM (IST)

12 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਬਨੂੜ, (ਗੁਰਪਾਲ)- ਥਾਣਾ ਬਨੂੜ ਪੁਲਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸ. ਸ਼ਮਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਮਹਿੰਦਰ ਧੋਨੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਨੌਜਵਾਨ ਮੋਟਰਸਾਈਕਲ 'ਤੇ ਕਰਾਲਾ ਵੱਲੋਂ ਨਾਜਾਇਜ਼ ਸ਼ਰਾਬ ਲੈ ਕੇ ਆ ਰਹੇ ਹਨ। ਸੂਚਨਾ ਮਿਲਣ ਉਪਰੰਤ ਏ. ਐੈੱਸ. ਆਈ. ਬਲਕਾਰ ਸਿੰਘ ਤੇ ਹੌਲਦਾਰ ਧੋਨੀ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਬਨੂੜ ਬੈਰੀਅਰ ਨੇੜੇ ਨਾਕਾਬੰਦੀ ਕਰ ਦਿੱਤੀ। 
 ਜਦੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਦੋਵਾਂ ਨੌਜਵਾਨਾਂ ਨੂੰ ਮੌਕੇ 'ਤੇ ਕਾਬੂ ਕਰ ਕੇ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਕਮਲਪ੍ਰੀਤ ਸਿੰਘ ਪੁੱਤਰ ਸਤਵੰਤ ਸਿੰਘ ਵਾਰਡ ਨੰ. 7 ਤੇ ਗੁਰਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਰਡ ਨੰ. 8 ਥਾਣਾ ਬਨੂੜ ਵਜੋਂ ਹੋਈ ਹੈ।


Related News