ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

Wednesday, Sep 20, 2017 - 07:10 AM (IST)

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਤਰਨਤਾਰਨ,   (ਰਾਜੂ)-  ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਪੁਲ ਸੂਆ ਸੁਰਸਿੰਘ ਵਿਖੇ ਗਸ਼ਤ ਕਰ ਰਹੇ ਸਨ, ਜਿਥੇ 2 ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੂਏ ਦੀ ਪਟੜੀ 'ਤੋਂ ਆ ਰਹੇ ਸੀ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਆਪਣਾ ਨਾਂ ਸਰੂਪ ਸਿੰਘ ਉਰਫ ਸਰੂਪਾਂ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਤੀ ਨੰਗਲ ਕੀ ਸੁਰਸਿੰਘ ਅਤੇ ਦਿਲਬਾਗ ਸਿੰਘ ਉਰਫ ਮੱਮ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪੱਤੀ ਨੰਗਲ ਕੀ ਸੁਰਸਿੰਘ ਦੱਸਿਆ। ਤਲਾਸ਼ੀ ਲੈਣ 'ਤੇ ਸਰੂਪ ਸਿੰਘ ਕੋਲੋਂ 800 ਅਤੇ ਦਿਲਬਾਗ ਸਿੰਘ ਕੋਲੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News