ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
Wednesday, Dec 06, 2017 - 12:09 PM (IST)
ਜਲਾਲਾਬਾਦ ( ਨਿਖੰਜ ) – ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ 1 ਅਰੌਤ ਸਮੇਤ 2 ਵਿਅਕਤੀਆਂ ਕੋਲੋ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪਹਿਲੇ ਮਾਮਲੇ 'ਚ ਏ. ਐਸ. ਆਈ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਜਲਾਲਾਬਾਦ ਦੀ ਨਜ਼ਦੀਕ ਪੈਂਦੀ ਭੰਡਾਰੀਆਂ ਵਾਲੀ ਢਾਣੀ ਵਿਖੇ ਛਾਪੇਮਾਰੀ ਕਰਕੇ ਇਕ ਔਰਤ ਦੇ ਕੋਲੋ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦੋਸ਼ੀ ਔਰਤ ਦੀ ਪਛਾਣ ਰਾਜ ਰਾਣੀ ਪਤਨੀ ਪ੍ਰੀਤਮ ਸਿੰਘ ਵਾਸੀ ਢਾਣੀ ਭੰਡਾਰੀਆ ਵਾਲਾ ਦੇ ਰੂਪ ਵਿਚ ਹੋਈ। ਦੂਸਰੇ ਮਾਮਲੇ 'ਚ ਐਚ. ਸੀ. ਚੰਦਰ ਸ਼ੇਖਰ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਰੇਲਵੇ ਫਾਟਕ ਚੱਕ ਕਾਠਗੜ ਹਿਸਾਨ ਵਾਲਾ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਜਸਵਿੰਦਰ ਸਿੰਘ ਊਰਫ ਰਿੰਕੂ ਪੁੱਤਰ ਗੁਰਦੀਪ ਸਿੰਘ ਵਾਸੀ ਚੱਕ ਕਾਠਗੜ ਹਿਸਾਨ ਵਾਲਾ ਜੋ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਆਦੀ ਹੈ। ਪੁਲਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਦੇ ਪਾਸੋਂ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਥਾਣਾ ਸਿਟੀ ਦੀ ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਮੌਕੇ 'ਤੇ ਕਾਬੂ ਕਰਕੇ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
