24 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

09/19/2017 12:28:07 AM

ਕੋਟ ਈਸੇ ਖਾਂ,   (ਛਾਬੜਾ)-  ਸਥਾਨਕ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਰਾਜ ਸਿੰਘ ਨੇ ਦੱਸਿਆ ਅਸੀਂ ਪੁਲਸ ਪਾਰਟੀ ਸਣੇ ਕੋਟ ਈਸੇ ਖਾਂ ਤੋਂ ਪਿੰਡ ਦਾਤੇਵਾਲ ਨੂੰ ਜਾਂਦੀ ਸੜਕ 'ਤੇ ਗਸ਼ਤ ਕਰ ਰਹੇ ਸੀ ਕਿ ਪਿੰਡ ਗਲੋਟੀ ਵਾਲੇ ਪਾਸਿਓਂ ਆਉਂਦੇ ਕੱਚੇ ਰਸਤੇ ਤੋਂ ਇਕ ਵਿਅਕਤੀ ਸਿਰ 'ਤੇ ਬੋਰੀ ਚੁੱਕੀ ਆ ਰਿਹਾ ਸੀ, ਜੋ ਸੜਕ 'ਤੇ ਚੜ੍ਹਨ ਲੱਗਾ ਤਾਂ ਅੱਗੇ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ਲੱਗਾ ਪਰ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ। 
ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਬੋਰੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਨਿਕਲੀਆਂ। ਦੋਸ਼ੀ ਦੀ ਪਛਾਣ ਨਿਰਮਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਦਾਤੇਵਾਲ ਵਜੋਂ ਹੋਈ, ਜਿਸ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News