288 ਬੋਤਲਾਂ ਸ਼ਰਾਬ ਤੇ 5 ਕਿਲੋ ਭੁੱਕੀ ਸਣੇ 3 ਕਾਬੂ
Sunday, Jun 11, 2017 - 06:19 AM (IST)
ਸੰਗਰੂਰ, (ਵਿਵੇਕ ਸਿੰਧਵਾਨੀ, ਗੋਇਲ)- 288 ਬੋਤਲਾਂ ਸ਼ਰਾਬ ਅਤੇ 5 ਕਿਲੋ ਭੁੱਕੀ ਸਣੇ ਪੁਲਸ ਨੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੈੱਸ. ਐੈੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਛਾਜਲੀ ਦੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੇ ਖਡਿਆਲ ਰੋਡ 'ਤੇ ਨਾਕਾ ਲਾ ਕੇ ਇਕ ਟਰੱਕ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 5 ਕਿਲੋ ਭੁੱਕੀ ਬਰਾਮਦ ਕੀਤੀ। ਡਰਾਈਵਰ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਨੱਤ ਵਜੋਂ ਹੋਈ। ਇਕ ਹੋਰ ਮਾਮਲੇ 'ਚ ਥਾਣਾ ਮੂਨਕ ਦੇ ਹੌਲਦਾਰ ਤਰਸੇਮ ਲਾਲ ਨੇ ਨਾਕੇ ਦੌਰਾਨ ਇਕ ਕਾਰ ਨੂੰ ਰੋਕ ਉਸ 'ਚੋਂ 276 ਬੋਤਲਾਂ ਸ਼ਰਾਬ ਬਰਾਮਦ ਕੀਤੀ ਅਤੇ ਦਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਉਜਾਗਰ ਸਿੰਘ ਵਾਸੀ ਸ਼ਾਹਪੁਰ ਕਲਾਂ ਨੂੰ ਗ੍ਰਿਫਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਸੰਗਰੂਰ ਦੇ ਸਬ-ਇੰਸਪੈਕਟਰ ਰਾਜਵਿੰਦਰ ਸਿੰਘ ਨੇ ਚਾਰੂ ਦੇਵ ਪੁੱਤਰ ਰਾਮ ਸਰੂਪ ਸ਼ਰਮਾ ਵਾਸੀ ਸੰਗਰੂਰ ਦੇ ਘਰ ਰੇਡ ਕਰ ਕੇ ਉਥੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।
