ਨਾਜਾਇਜ਼ ਸ਼ਰਾਬ ਸਮੇਤ 3 ਕਾਬੂ
Wednesday, Jul 19, 2017 - 05:57 AM (IST)
ਕਪੂਰਥਲਾ, (ਮਲਹੋਤਰਾ)- ਥਾਣਾ ਕੋਤਵਾਲੀ ਦੇ ਇੰਚਾਰਜ ਹਰਗੁਰਦੇਵ ਸਿੰਘ ਦੀ ਅਗਵਾਈ 'ਚ ਨਸ਼ਾ ਮਾਫੀਆ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਥਾਣਾ ਕੋਤਵਾਲੀ ਦੀਆਂ ਤਿੰਨ ਟੀਮਾਂ 'ਚ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ। ਤਿੰਨਾਂ ਦੋਸ਼ੀਆਂ ਦੇ ਖਿਲਾਫ ਥਾਣਾ ਕੋਤਵਾਲੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਹਵਲਦਾਰ ਬਾਵਾ ਸਿੰਘ ਨੇ ਕਿਸੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਨਵਾਂ ਪਿੰਡ ਤੋਂ ਡੋਗਰਾਂਵਾਲ ਮਾਰਗ 'ਤੇ ਨਾਕੇਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਤਰਲੋਚਨ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਪਿੰਡ ਮੁਸ਼ਕਵੇਦ ਨੂੰ ਕਾਬੂ ਕੀਤਾ, ਜਿਸਦੀ ਤਲਾਸ਼ੀ ਦੌਰਾਨ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਦੋਸ਼ੀ ਦੇ ਵਿਰੁੱਧ ਥਾਣਾ ਕੋਤਵਾਲੀ ਨੇ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਮਾਮਲਾ ਦਰਜ ਕਰ ਲਿਆ। ਇਸੇ ਤਰ੍ਹਾਂ ਹਵਲਦਾਰ ਸੁਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨੇ ਕਰਤਾਰਪੁਰ ਮਾਰਗ 'ਤੇ ਨਾਕੇਬੰਦੀ ਦੌਰਾਨ ਦੋਸ਼ੀ ਮਲਕੀਤ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਡੈਣਵਿੰਡ ਨੂੰ ਗ੍ਰਿਫਤਾਰ ਕਰਕੇ ਤਲਾਸ਼ੀ ਦੌਰਾਨ ਉਸ ਕੋਲੋਂ 6750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸੇ ਤਰ੍ਹਾਂ ਹਵਲਦਾਰ ਵਿਜੇ ਕੁਮਾਰ ਦੀ ਅਗਵਾਈ 'ਚ ਨਾਕੇਬੰਦੀ ਦੌਰਾਨ ਦੋਸ਼ੀ ਗੁਰਦੀਪ ਸਿੰਘ ਪੁੱਤਰ ਦਿਆਲ ਸਿੰਘ ਨਿਵਾਸੀ ਪਿੰਡ ਬੂਟ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਸਦੇ ਕਬਜ਼ੇ 'ਚੋਂ 15 ਹਜ਼ਾਰ ਐੱਮ. ਐੱਲ. ਸ਼ਰਾਬ ਬਰਾਮਦ ਕੀਤੀ। ਪੁਲਸ ਪਾਰਟੀ ਨੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
