ਨਾਜਾਇਜ਼ ਸ਼ਰਾਬ ਸਮੇਤ 3 ਕਾਬੂ
Thursday, Mar 01, 2018 - 01:33 AM (IST)

ਮੋਗਾ, (ਆਜ਼ਾਦ)- ਸਪੈਸ਼ਲ ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਇਕ ਕਾਰ 'ਚੋਂ 4 ਪੇਟੀਆਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਹੌਲਦਾਰ ਅਸ਼ੋਕ ਕੁਮਾਰ ਪੁਲਸ ਪਾਰਟੀ ਸਮੇਤ ਪਿੰਡ ਕਪੂਰੇ ਕੋਲ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਜਦੋਂ ਕਾਰ ਸਵਾਰ ਹਰਪਾਲ ਸਿੰਘ ਨਿਵਾਸੀ ਪਿੰਡ ਰਾਜੇਆਣਾ ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 4 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ, ਜਿਸ 'ਤੇ ਪੁਲਸ ਪਾਰਟੀ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ।
ਮੋਗਾ,(ਆਜ਼ਾਦ)-ਥਾਣਾ ਸਦਰ ਮੋਗਾ ਦੇ ਹੌਲਦਾਰ ਨਛੱਤਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸੋਸ਼ਣ ਕੋਲੋਂ ਮਲਕੀਤ ਸਿੰਘ ਨਿਵਾਸੀ ਪਿੰਡ ਸੋਸ਼ਣ ਨੂੰ 5 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਮੋਗਾ, (ਆਜ਼ਾਦ)-ਥਾਣਾ ਸਿਟੀ ਸਾਊਥ ਮੋਗਾ ਵੱਲੋਂ ਸ਼ਰਾਬ ਸਮੱਗਲਿੰਗ ਦੇ ਮਾਮਲੇ 'ਚ ਭਗੌੜਾ ਚੱਲੇ ਆ ਰਹੇ ਮਿੰਟੂ ਕੁਮਾਰ ਨਿਵਾਸੀ ਸਾਧਾਂ ਵਾਲੀ ਬਸਤੀ ਮੋਗਾ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਖਿਲਾਫ 16 ਅਪ੍ਰੈਲ, 2014 ਨੂੰ ਥਾਣਾ ਸਿਟੀ ਸਾਊਥ ਮੋਗਾ 'ਚ ਮਾਮਲਾ ਦਰਜ ਕੀਤਾ ਗਿਆ ਸੀ ਪਰ ਉਹ ਬਾਅਦ 'ਚ ਅਦਾਲਤ 'ਚ ਪੇਸ਼ ਨਹੀਂ ਹੋਇਆ, ਜਿਸ 'ਤੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ 7 ਦਸੰਬਰ, 2016 ਨੂੰ ਭਗੌੜਾ ਐਲਾਨਿਆ ਗਿਆ ਸੀ, ਜਿਸ ਨੂੰ ਹੌਲਦਾਰ ਧਰਮਪਾਲ ਸਿੰਘ ਵੱਲੋਂ ਕਾਬੂ ਕੀਤਾ ਗਿਆ।