25 ਕਿੱਲੋ ਭੁੱਕੀ ਸਮੇਤ 4 ਕਾਬੂ

Thursday, Aug 30, 2018 - 03:19 AM (IST)

25 ਕਿੱਲੋ ਭੁੱਕੀ ਸਮੇਤ 4 ਕਾਬੂ

 ਸੰਗਤ ਮੰਡੀ, (ਮਨਜੀਤ)- ਸੀ. ਆਈ. ਏ-2 ਸਟਾਫ਼ ਵਲੋਂ ਬਠਿੰਡਾ-ਡੱਬਵਾਲੀ ਲਸਾਡ਼ਾ ਡਰੇਨ ਦੇ ਪੁਲ ਤੋਂ ਟਰਾਲਾ ਘੋਡ਼ਾ ਸਵਾਰ ਤਿੰਨ ਵਿਅਕਤੀਆਂ ਨੂੰ 15 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਸੀ. ਆਈ. ਏ.-2 ਸਟਾਫ਼ ਦੇ ਐੱਸ. ਆਈ. ਗੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਸਥਾਨ ਵਾਲੇ ਪਾਸਿਓਂ ਘੋਡ਼ਾ ਟਰਾਲੇ ’ਚ ਪੰਜਾਬ ਅੰਦਰ ਭੁੱਕੀ ਦੀ ਪੇਖ ਆ ਰਹੀ ਹੈ। ਇਸਦੇ ਮੱਦੇਨਜ਼ਰ ਉਨ੍ਹਾਂ ਵਲੋਂ ਪੁਲਸ ਪਾਰਟੀ ਸਮੇਤ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਲਸਾਡ਼ਾ ਡਰੇਨ ਦੇ ਪੁਲ ’ਤੇ ਨਾਕਾਬੰਦੀ ਕਰਕੇ ਡੱਬਵਾਲੀ ਵਾਲੇ ਪਾਸਿਓਂ ਆਉਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸੇ ਦੌਰਾਨ ਪੰਜਾਬ ਨੰਬਰੀ ਇਕ ਸ਼ੱਕੀ ਹਲਾਤਾਂ ’ਚ ਘੋਡ਼ਾ ਟਰਾਲਾ ਆ ਰਿਹਾ ਸੀ, ਜਦ ਪੁਲਸ ਪਾਰਟੀ ਵਲੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ’ਚੋਂ 15 ਕਿੱਲੋ ਭੁੱਕੀ ਬਰਾਮਦ ਹੋਈ। ਫਡ਼੍ਹੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ, ਇਕਬਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਪੂਹਲਾ ’ਤੇ ਜੋਗਾ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਭੁੱਚੋ ਕਲਾਂ ਦੇ ਤੌਰ ’ਤੇ ਹੋਈ ਹੈ। ਸੰਗਤ ਪੁਲਸ ਵਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ। 
 ਇਸੇ ਤਰ੍ਹਾਂ ਥਾਣਾ ਨੰਦਗਡ਼੍ਹ ਦੀ ਪੁਲਸ ਵਲੋਂ ਬਠਿੰਡਾ-ਬਾਦਲ ਸਡ਼ਕ ’ਤੇ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਇਕ ਵਿਅਕਤੀ ਨੂੰ 10 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਬਾਦਲ ਵਾਲੇ ਪਾਸਿਓਂ ਸ਼ੱਕੀ ਹਲਾਤਾਂ ’ਚ ਆ ਰਿਹਾ ਸੀ। ਪੁਲਸ ਪਾਰਟੀ ਵਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਕਿੱਲੋ ਭੁੱਕੀ ਬਰਾਮਦ ਹੋਈ। ਫਡ਼ੇ ਗਏ ਵਿਅਕਤੀ ਦੀ ਪਛਾਣ ਗੁਲਸ਼ਨ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਖੇਮੂਆਣਾ ਦੇ ਤੌਰ ’ਤੇ ਕੀਤੀ ਗਈ। ਪੁਲਸ ਵਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ। 


Related News