12 ਕਿਲੋ ਭੁੱਕੀ ਤੇ 13 ਪੇਟੀਆਂ ਸ਼ਰਾਬ ਸਣੇ 2 ਕਾਬੂ

Thursday, Aug 30, 2018 - 05:44 AM (IST)

 ਫਤਿਹਗਡ਼੍ਹ ਸਾਹਿਬ, (ਬਖਸ਼ੀ)- ਜ਼ਿਲਾ ਪੁਲਸ ਮੁਖੀ  ਅਲਕਾ ਮੀਨਾ ਦੀਆਂ ਹਦਾਇਤਾਂ ’ਤੇ ਨਸ਼ਿਆਂ ਖਿਲਾਫ ਚਲਾਈ ਹੋਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਸਰਹਿੰਦ ਅਤੇ ਬਡਾਲੀ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ ਦੋ ਵਿਅਕਤੀਆਂ ਨੂੰ 13 ਪੇਟੀਆਂ ਸ਼ਰਾਬ ਅਤੇ 12 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ।
 ਸੀ. ਆਈ. ਏ. ਸਟਾਫ ਸਰਹਿੰਦ ਦੇ ਇੰਚਾਰਜ ਅਤੁਲ ਸੋਨੀ ਨੇ ਦੱਸਿਆ ਕਿ ਸੀ. ਆਈ. ਏ. ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਨਾਕਾਬੰਦੀ ਦੌਰਾਨ ਚੈਕਿੰਗ ਕਰ ਰਹੇ ਸਨ।  ਜਦੋਂ ਮੋਹਾਲੀ ਸਾਈਡ ਤੋਂ ਆ ਰਹੀ ਇਕ ਕਾਰ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ ਕਥਿਤ ਤੌਰ ’ਤੇ 13 ਪੇਟੀਆਂ ਅੰਗਰੇਜ਼ੀ ਸ਼ਰਾਬ ਮਾਰਕਾ ਚੰਡੀਗਡ਼੍ਹ ਬਰਾਮਦ ਹੋਈਆਂ ਅਤੇ ਕਾਰ ਸਵਾਰ ਜੈ ਦੀਪ ਸ਼ਰਮਾ ਪੁੱਤਰ ਜੀਵਨਜੋਤੀ ਵਾਸੀ ਜਲੰਧਰ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। 
ਉਨ੍ਹਾਂ ਦੱਸਿਆ ਕਿ ਇਕ ਅਲੱਗ ਮਾਮਲੇ ਵਿਚ ਬਡਾਲੀ ਪੁਲਸ ਨੇ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 12 ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ ਜਿਸਦੀ ਪਹਿਚਾਣ ਜਸਵਿੰਦਰ ਕੁਮਾਰ ਵਾਸੀ ਬਰਵਾਲਾ (ਹਰਿਆਣਾ) ਵਜੋਂ ਹੋਈ ਜਿਸ ਤੋਂ ਪੁੱਛਗਿੱਛ ਜਾਰੀ ਹੈ ਕਿ ਉਹ ਇਹ ਭੁੱਕੀ ਕਿਥੋਂ ਲੈ ਕੇ ਆਇਆ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News