ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਣੇ 2 ਕਾਬੂ
Wednesday, Aug 02, 2017 - 03:41 AM (IST)
ਬਠਿੰਡਾ, (ਸੁਖਵਿੰਦਰ)- ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 2 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਸ ਦੇ ਸਹਾਇਕ ਥਾਣੇਦਾਰ ਪ੍ਰਕਾਸ਼ ਸਿੰਘ ਨੇ ਪਰਸਰਾਮ ਨਗਰ 'ਚੋਂ ਹੀਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 150 ਗੋਲੀਆਂ ਐਲਪਰਾਜੋਲਮ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ 'ਚ ਮੌੜ ਪੁਲਸ ਦੇ ਹੌਲਦਾਰ ਬਲਵੰਤ ਸਿੰਘ ਨੇ ਗਸ਼ਤ ਦੌਰਾਨ ਰਾਜਗੜ੍ਹ ਕੁੱਬੇ ਤੋਂ ਕਾਲਾ ਸਿੰਘ ਵਾਸੀ ਮੌੜ ਖੁਰਦ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 34 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
