ਨਸ਼ੇ ਵਾਲੇ ਪਦਾਰਥਾਂ ਸਣੇ 1 ਕਾਬੂ, 1 ਫਰਾਰ

Sunday, Apr 01, 2018 - 07:16 AM (IST)

ਨਸ਼ੇ ਵਾਲੇ ਪਦਾਰਥਾਂ ਸਣੇ 1 ਕਾਬੂ, 1 ਫਰਾਰ

ਤਰਨਤਾਰਨ,  (ਰਾਜੂ)-  ਥਾਣਾ ਸਦਰ ਪੱਟੀ ਤੇ ਸਿਟੀ ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਣੇ 1 ਵਿਅਕਤੀ ਨੂੰ ਗ੍ਰਿਫਤਾਰ ਕਰ ਕੀਤਾ ਹੈ, ਜਦਕਿ 1 ਫਰਾਰ ਹੈ।
ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬੰਬਾਂ ਵਾਲਾ ਮੌੜ ਸਭਰਾਅ ਮੌਜੂਦ ਸੀ ਕਿ ਸੁਖਵਿੰਦਰ ਸਿੰਘ ਪੁੱਤਰ ਸਵ. ਜਸਬੀਰ ਸਿੰਘ ਵਾਸੀ ਸਭਰਾਅ ਨੂੰ ਕਾਬੂ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 
ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਮੁੱਖ ਸਿਪਾਹੀ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪੁਲ ਡਰੇਨ ਬੁੱਘਾ ਰੋਡ ਤਰਨਤਾਰਨ ਮੌਜੂਦ ਸੀ ਕਿ ਮੁਖਬਰ ਖਾਸ ਦੀ ਇਤਲਾਹ 'ਤੇ ਚਰਨਜੀਤ ਸਿੰਘ ਪੁੱਤਰ ਜਾਗੀਰ ਸਿੰਘ ਵਾਸੀ ਗਲੀ ਦੇਵੀਆ ਰਾਮ ਵਾਲੀ ਮੁਹੱਲਾ ਗੁਰੂ ਕਾ ਖੂਹ ਤਰਨਤਾਰਨ ਦੇ ਘਰ ਰੇਡ ਕਰਨ 'ਤੇ ਉਸ ਕੋਲੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ, ਜਦਕਿ ਦੋਸ਼ੀ ਮੌਕੇ ਤੋ ਫਰਾਰ ਹੋ ਗਿਆ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News