ਨਸ਼ੇ ਵਾਲੇ ਪਦਾਰਥਾਂ ਸਣੇ 2 ਕਾਬੂ
Friday, Mar 02, 2018 - 04:18 AM (IST)

ਮੋਗਾ, (ਆਜ਼ਾਦ)- ਪੁਲਸ ਵੱਲੋਂ ਨਸ਼ੇ ਵਾਲੇ ਪਾਊਡਰ ਤੇ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਜੈਪਾਲ ਸਿੰਘ ਇਲਾਕੇ 'ਚ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਰੁਪਿੰਦਰ ਸਿੰਘ ਧਵਨ ਉਰਫ ਰੌਬਿਨ ਨਿਵਾਸੀ ਧਰਮ ਸਿੰਘ ਨਗਰ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 110 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆ, ਜਦਕਿ ਸਹਾਇਕ ਥਾਣੇਦਾਰ ਮੰਗਲ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ ਮੋਗਾ ਦੇ ਗੇਟ ਨੰਬਰ-2 ਕੋਲੋਂ ਨਛੱਤਰ ਸਿੰਘ ਨਿਵਾਸੀ ਬੱਗੇਆਣਾ ਬਸਤੀ ਨੂੰ ਕਾਬੂ ਕਰ ਕੇ 50 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ। ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਨ੍ਹਾਂ ਨੂੰ ਅੱਜ ਪੁੱਛਗਿੱਛ ਦੌਰਾਨ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।