ਨਸ਼ੇ ਵਾਲੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ

Saturday, Aug 25, 2018 - 12:21 AM (IST)

ਨਸ਼ੇ ਵਾਲੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ

ਬਟਾਲਾ/ਅਲੀਵਾਲ, (ਬੇਰੀ, ਸ਼ਰਮਾ)- ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਨੇ ਨਸ਼ੇ ਵਾਲੇ ਕੈਪਸੂਲਾਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਅੱਡਾ ਅਲੀਵਾਲ ਤੋਂ ਨਾਕਾਬੰਦੀ ਦੌਰਾਨ ਕਸ਼ਮੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਵਾਂ ਪਿੰਡ ਬਕਰੀਵਾਲ ਨੂੰ 120 ਨਸ਼ੇ  ਵਾਲੀਅਾਂ  ਗੋਲੀਆਂ ਬਿਨਾਂ ਲੇਬਲ ਅਤੇ 680 ਨਸ਼ੇ  ਵਾਲੇ  ਕੈਪਸੂਲਾਂ ਸਮੇਤ ਗ੍ਰਿਫਤਾਰ ਕਰ ਕੇ ਇਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਘਣੀਏ-ਕੇ-ਬਾਂਗਰ ਵਿਖੇ ਕੇਸ ਦਰਜ ਕਰ  ਲਿਅਾ ਹੈ। 


Related News