ਨਸ਼ੇ ਵਾਲੀਆਂ ਗੋਲੀਆਂ ਤੇ ਸ਼ਰਾਬ ਸਮੇਤ 2 ਕਾਬੂ

Monday, Apr 02, 2018 - 02:21 AM (IST)

ਮੋਗਾ, (ਆਜ਼ਾਦ)- ਥਾਣਾ ਸਮਾਲਸਰ ਦੇ ਮੁੱਖ ਅਫਸਰ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਵਕੀਲ ਸਿੰਘ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਇੰਦਰਜੀਤ ਸਿੰਘ ਉਰਫ ਨਿੱਕਾ ਨਿਵਾਸੀ ਪਿੰਡ ਮੱਲਕੇ ਨੂੰ ਰੋਕਿਆ ਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ ਨਸ਼ੇ ਵਾਲੀਆਂ 50 ਗੋਲੀਆਂ ਬਰਾਮਦ ਹੋਈਆਂ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਦੋਸ਼ੀ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਭੇਜਣ ਦਾ ਹੁਕਮ ਦਿੱਤਾ। 
ਥਾਣਾ ਧਰਮਕੋਟ ਦੇ ਹੌਲਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਜੀਂਦੜਾ ਕੋਲ ਜਾ ਰਹੇ ਸਨ ਤਾਂ ਨਿਰਮਲ ਸਿੰਘ ਉਰਫ ਨਿੰਮਾ ਨੂੰ ਸਵਾ ਨੌਂ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ।


Related News