ਨਸ਼ੀਲੇ ਟੀਕੇ ਤੇ ਗੋਲੀਆਂ ਸਣੇ 2 ਕਾਬੂ
Friday, Nov 24, 2017 - 04:15 AM (IST)

ਜਲੰਧਰ, (ਸੁਧੀਰ)- ਕਮਿਸ਼ਨਰੇਟ ਪੁਲਸ ਦੇ ਸੀ. ਆਈ. ਏ. ਸਟਾਫ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਨਸ਼ੀਲੇ ਟੀਕਿਆਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਸੀ. ਆਈ. ਏ. ਸਟਾਫ ਵਿਚ ਤਾਇਨਾਤ ਸਬ-ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਐੱਚ. ਐੱਮ. ਵੀ. ਕਾਲਜ ਦੇ ਕੋਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਕੋਲੋਂ 655 ਨਸ਼ੀਲੇ ਟੀਕੇ ਤੇ 480 ਕੈਪਸੂਲ ਤੇ ਇਕ ਮੋਟਰਸਾਈਕਲ ਬਰਾਮਦ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ। ਫੜੇ ਗਏ ਨੌਜਵਾਨਾਂ ਦੀ ਪਛਾਣ ਰੋਹਿਤ ਖੰਨਾ ਤੇ ਹੈਪੀ ਵਾਸੀ ਕਿਲਾ ਮੁਹੱਲਾ ਦੇ ਤੌਰ 'ਤੇ ਹੋਈ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।