ਨਸ਼ੇ ਵਾਲੇ ਪਾਊਡਰ ਸਮੇਤ ਕਾਬੂ

Monday, Mar 05, 2018 - 04:21 AM (IST)

ਨਸ਼ੇ ਵਾਲੇ ਪਾਊਡਰ ਸਮੇਤ ਕਾਬੂ

ਮੇਹਟੀਆਣਾ, (ਸੰਜੀਵ)- ਮੇਹਟੀਆਣਾ ਇਲਾਕੇ 'ਚ ਗਸ਼ਤ ਦੌਰਾਨ ਸਬ- ਇੰਸਪੈਕਟਰ ਐੱਸ. ਟੀ. ਐੱਫ. ਨਰਿੰਦਰ ਕੁਮਾਰ, ਹਰਵਿੰਦਰ ਸਿੰਘ, ਜਰਨੈਲ ਸਿੰਘ, ਸੁਨੀਲ ਕੁਮਾਰ ਆਦਿ ਹੌਲਦਾਰ ਥਾਣਾ ਮੇਹਟੀਆਣਾ ਦੀ ਪੁਲਸ ਪਾਰਟੀ ਸਮੇਤ ਪਿੰਡ ਖਨੌੜਾ ਵਿਖੇ ਮੌਜੂਦ ਸਨ। ਇਸ ਦੌਰਾਨ ਇਕ ਵਿਅਕਤੀ ਪਲਾਸਟਿਕ ਦਾ ਥੈਲਾ ਚੁੱਕੀ ਆਉਂਦਾ ਨਜ਼ਰ ਆਇਆ। 
ਐੱਸ. ਟੀ. ਐੱਫ. ਦੀ ਟੀਮ ਨੇ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 4 ਕਿਲੋ 100 ਗ੍ਰਾਮ ਚੂਰਾ-ਪੋਸਤ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਗੁਰਮਿੰਦਰ ਸਿੰਘ ਉਰਫ ਗੱਗੀ ਪੁੱਤਰ ਜਗਤ ਸਿੰਘ ਵਾਸੀ ਪਿੰਡ ਸਿੰਬਲੀ ਥਾਣਾ ਮੇਹਟੀਆਣਾ ਵਜੋਂ ਹੋਈ। ਪੁਲਸ ਨੇ ਦੋਸ਼ੀ ਖਿਲਾਫ਼ ਨਸ਼ਾ ਵਿਰੋਧੀ ਐਕਟ 15-61-85 ਅਧੀਨ ਮਾਮਲਾ ਦਰਜ ਕਰ ਕੇ ਮਾਣਯੋਗ ਅਦਾਲਤ 'ਚ ਪੇਸ਼ ਕਰ ਦਿੱਤਾ।


Related News