ਨਸ਼ੇ ਵਾਲੇ ਟੀਕਿਆਂ ਸਣੇ ਇਕ ਕਾਬੂ
Monday, Mar 05, 2018 - 06:34 AM (IST)

ਫਗਵਾੜਾ, (ਹਰਜੋਤ, ਰੁਪਿੰਦਰ ਕੌਰ, ਜਲੋਟਾ)- ਸਤਨਾਮਪੁਰਾ ਪੁਲਸ ਨੇ ਇਕ ਵਿਅਕਤੀ ਨੂੰ ਭਗਤਪੁਰਾ ਭਾਣੋਕੀ ਰੋਡ ਲਾਗਿਓਂ ਕਾਬੂ ਕਰਕੇ ਉਸ ਤੋਂ 22 ਨਸ਼ੀਲੇ ਟੀਕੇ ਬਰਾਮਦ ਕਰਕੇ ਧਾਰਾ 22-61-85 ਤਹਿਤ ਕੇਸ ਦਰਜ ਕੀਤਾ ਹੈ।
ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਨਰਿੰਦਰ ਸਿੰਘ ਅਨੁਸਾਰ ਪੁਲਸ ਪਾਰਟੀ ਵੱਲੋਂ ਏ. ਐੱਸ. ਆਈ. ਗੁਰਦੇਵ ਸਿੰਘ ਦੀ ਅਗਵਾਈ 'ਚ ਭਾਣੋਕੀ ਰੋਡ ਨੇੜੇ ਨਾਕਾ ਲਾਇਆ ਹੋਇਆ ਸੀ ਤੇ ਇਕ ਨੌਜਵਾਨ ਮੋਟਰਸਾਈਕਲ 'ਤੇ ਆ ਰਿਹਾ ਸੀ, ਜਦੋਂ ਇਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 22 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਰਮਨ ਕੁਮਾਰ ਉਰਫ਼ ਰੋਮੀ ਪੁੱਤਰ ਹਰਮੇਸ਼ ਕੁਮਾਰ ਵਾਸੀ ਪਿੰਡ ਰਾਣੀਪੁਰ ਵਜੋਂ ਹੋਈ ਹੈ।