ਨਸ਼ੇ ਵਾਲੇ ਪਦਾਰਥਾਂ ਸਣੇ 3 ਕਾਬੂ

Thursday, Apr 12, 2018 - 04:59 AM (IST)

ਨਸ਼ੇ ਵਾਲੇ ਪਦਾਰਥਾਂ ਸਣੇ 3 ਕਾਬੂ

ਤਰਨਤਾਰਨ,  (ਰਾਜੂ)-  ਥਾਣਾ ਚੋਹਲਾ ਸਾਹਿਬ ਅਤੇ ਸਿਟੀ ਪੱਟੀ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਪ੍ਰੇਮ ਸਿੰਘ ਨੇ ਦੱਸਿਆ ਕਿ ਉਹ ਸਣੇ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਪਿੰਡ ਲੁਹਾਰ ਤੋਂ ਅਜੀਤ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਰਾਹਲ ਚਾਹਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ 520 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਚ. ਸੀ. ਕਰਮ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਚੌਕ ਬਾਹਮਣੀ ਵਾਲਾ ਮੌਜੂਦ ਸੀ ਕਿ ਬਲਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਡੱਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News