ਨਸ਼ੀਲੇ ਪਦਾਰਥ ਸਣੇ 1 ਕਾਬੂ

11/07/2017 3:48:49 AM

ਕਪੂਰਥਲਾ,   (ਭੂਸ਼ਣ)-  ਥਾਣਾ ਕੋਤਵਾਲੀ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਪਾਰਟੀ ਨਾਲ ਬਾਦਸ਼ਾਹਪੁਰ ਮੋੜ 'ਤੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। 
ਪੁੱਛਗਿਛ ਦੌਰਾਨ ਉਸ ਨੇ ਆਪਣਾ ਨਾਮ ਸੁਰਜੀਤ ਸਿੰਘ ਉਰਫ ਬੁੱਲਾ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬੂਟਾ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਤੋਂ 120 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਸ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਡਰੱਗ ਕਿਸੇ ਖਾਸ ਗਾਹਕ ਨੂੰ ਦੇਣ ਜਾ ਰਿਹਾ ਸੀ। ਉਸ ਤੋਂ ਪੁੱਛਗਿਛ ਜਾਰੀ ਹੈ।