ਨਸ਼ੀਲੇ ਪਦਾਰਥਾਂ ਸਣੇ 5 ਕਾਬੂ

07/09/2017 7:12:36 AM

ਸੁਲਤਾਨਪੁਰ ਲੋਧੀ, (ਧੀਰ)- ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਦੀ ਅਗਵਾਈ 'ਚ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਵੱਖ-ਵੱਖ ਨਸ਼ਿਆਂ ਦੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਲਤਾਨਪੁਰ ਲੋਧੀ ਇੰਸ. ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਡੱਲਾ ਦੇ ਚੌਕੀ ਇੰਚਾਰਜ ਏ. ਐੱਸ. ਆਈ. ਅਸ਼ੋਕ ਕੁਮਾਰ ਪੁਲਸ ਟੀਮ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਤੋਤੀ ਦੇ ਨਜ਼ਦੀਕ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਿਸ ਨੇ ਆਪਣਾ ਨਾਮ ਜੋਗਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਤੋਤੀ ਦੱਸਿਆ, ਜਿਸਦੀ ਤਲਾਸ਼ੀ ਲੈਣ ਤੇ ਉਸ ਪਾਸੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ ਤਰ੍ਹਾਂ ਹੀ ਏ. ਐੱਸ. ਅਸ਼ੋਕ ਕੁਮਾਰ ਚੌਕੀ ਇੰਚਾਰਜ ਡੱਲਾ ਨੇ ਪਿੰਡ ਰਾਮਪੁਰ ਜਗੀਰ ਦੇ ਨਜ਼ਦੀਕ ਇਕ ਵਿਅਕਤੀ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਨਵਾਂ ਪਿੰਡ ਪੱਠਾ ਤੋਂ ਵੀ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਐੱਸ. ਐੱਚ. ਓ. ਇੰਸ. ਸਰਬਜੀਤ ਸਿੰਘ ਨੇ ਦੱਸਿਆ ਕਿ ਆਰ. ਸੀ. ਐੱਫ. ਚੌਕੀ ਇੰਚਾਰਜ ਏ. ਐੱਸ. ਆਈ. ਅਵਤਾਰ ਸਿੰਘ ਨੇ ਦੌਰਾਨੇ ਗਸ਼ਤ ਰੁਪਿੰਦਰ ਸਿੰਘ ਉਰਫ ਅਮਨ ਪੁੱਤਰ ਸੁਰਜੀਤ ਸਿੰਘ ਵਾਸੀ ਮੋਠਾਂਵਾਲ ਪਾਸੋਂ ਪਿੰਡ ਕੋਲ ਤਲਵੰਡੀ ਨੇੜੇ, ਗਸ਼ਤ ਦੌਰਾਨ ਚੈਕਿੰਗ ਕਰਦੇ ਹੋਏ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾਮਲੇ 'ਚ ਕਾਫੀ ਲੰਮੇ ਸਮੇਂ ਤੋਂ ਲੋੜੀਂਦੇ ਭਗੌੜੇ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਗੁਰਦੀਪ ਸਿੰਘ ਵਾਸੀ ਤੋਤੀ ਨੂੰ 20 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੁਬਾਰਾ ਗ੍ਰਿਫਤਾਰ ਕਰਨ 'ਚ ਪੁਲਸ ਨੇ ਸਫਲਤਾ ਹਾਸਲ ਕੀਤੀ ਹੈ।
ਇਸੇ ਤਰ੍ਹਾਂ ਇਕ ਹੋਰ ਕੇਸ 'ਚ ਏ. ਐੱਸ. ਆਈ. ਅਵਤਾਰ ਸਿੰਘ ਨੇ ਅਮਨਦੀਪ ਸੂਦ ਪੁੱਤਰ ਦਲਜੀਤ ਕੁਮਾਰ ਵਾਸੀ ਲਕਸ਼ਮੀ ਨਗਰ ਕਪੂਰਥਲਾ ਪਾਸੋਂ ਵੀ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਐੱਸ. ਐੱਚ. ਓ. ਇੰਸ. ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਵੀ ਚਲਾਏ ਹੋਏ ਅਭਿਆਨ ਤਹਿਤ ਪੁਲਸ ਨੇ ਰਾਜਬੀਰ ਸਿੰਘ ਉਰਫ ਰਾਜੂ ਪੁੱਤਰ ਸੂਰਜ ਕੁਮਾਰ ਜੋ ਰਣਜੀਤ ਸਿੰਘ ਮੋਮੀ ਮੁਹੱਲਾ ਹੱਟ ਸਾਹਿਬ ਦੇ ਨੌਕਰ ਦਾ ਕੰਮ ਕਰਦਾ ਸੀ, ਉਸ ਪਾਸਂੋ 6750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਪਰਮਜੀਤ ਸਿੰਘ ਨੇ ਮਾਛੀ ਜੋਆ ਦੇ ਟੀ-ਪੁਆਇੰਟ ਦੇ ਨਜ਼ਦੀਕ ਬੂਟਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੁਹੱਲਾ ਸੱਥ ਰੰਗੜਾ ਪਾਸਂੋ 12 ਬੋਤਲਾਂ ਪਟਿਆਲਾ ਰਸਭਰੀ ਸ਼ਰਾਬ ਦੇਸੀ ਫੜੀ ਹੈ। ਇਕ ਹੋਰ ਕੰਮ 'ਚ ਐੱਚ. ਸੀ. ਹਰਜਿੰਦਰ ਸਿੰਘ ਨੇ ਅਮਰੀਕ ਸਿੰਘ ਉਰਫ ਮੀਕਾ ਪੁੱਤਰ ਗੁਰਮੇਲ ਸਿੰਘ ਮੁਹੱਲਾ ਕਰਦਕਰਾਂ ਵਾਸੀ ਸੁਲਤਾਨਪੁਰ ਲੋਧੀ ਪਾਸੋਂ 6750 ਐੱਮ. ਐੱਲ. ਨਾਜਾਇਜ਼ ਸ਼ਰਾਬ ਲੋਹੀਆਂ ਚੁੰਗੀ ਦੇ ਨਜ਼ਦੀਕ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਉਕਤ ਸਾਰੇ ਦੋਸ਼ੀਆਂ ਖਿਲਾਫ ਪੁਲਸ ਨੇ ਕੇਸ ਦਰਜ ਕਰਕੇ ਜੇਲ ਭੇਜ ਦਿੱਤਾ ਹੈ। ਇਸ ਮੌਕੇ ਏ. ਐੱਸ. ਆਈ. ਪੂਰਨ ਚੰਦ, ਏ. ਐੱਸ. ਆਈ. ਅਮਰਜੀਤ ਸਿੰਘ ਹਾਜ਼ਰ ਸਨ। 


Related News