ਨਸ਼ੀਲੇ ਪਦਾਰਥਾਂ ਸਣੇ 5 ਕਾਬੂ

Wednesday, Jan 03, 2018 - 07:42 AM (IST)

ਨਸ਼ੀਲੇ ਪਦਾਰਥਾਂ ਸਣੇ 5 ਕਾਬੂ

ਤਰਨਤਾਰਨ, (ਰਾਜੂ, ਰਮਨ )-  ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ 5 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਪਿੰਡ ਪੱਖੋਕੇ ਤੋਂ ਗੁਰਿੰਦਪਾਲ ਸਿੰਘ ਉਰਫ ਭੋਲੂ ਪੁੱਤਰ ਅਮਰੀਕ ਸਿੰਘ ਵਾਸੀ ਜਾਣੀਆ ਥਾਣਾ ਜੰਡਿਆਲਾ ਗੁਰੂ ਜ਼ਿਲਾ ਅੰਮ੍ਰਿਤਸਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। 
ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਗੰਦਾ ਨਾਲਾ ਪਲਾਸੌਰ ਰੋਡ ਤਰਨਤਾਰਨ ਤੋਂ ਦੋਸ਼ੀ ਜਸਬੀਰ ਸਿੰਘ ਉਰਫ ਬਾਊ ਪੁੱਤਰ ਧਰਮ ਸਿੰਘ ਵਾਸੀ ਖਾਰਾ ਹਾਲ ਵਾਸੀ ਸਿਟੀ ਸੈਂਟਰ ਮਾਰਕੀਟ ਨੇੜੇ ਜੋਸ਼ੀ ਕਲਾਥ ਹਾਊਸ ਤਰਨਤਾਰਨ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਸਰਹਾਲੀ ਚੁੰਗੀ ਤੋਂ ਗੋਲਡੀ ਪੁੱਤਰ ਲਾਲ ਸਿੰਘ ਵਾਸੀ ਕੁੱਲਾ ਥਾਣਾ ਭਿੱਖੀਵਿੰਡ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। 
ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ 'ਚ ਤਰਨਤਾਰਨ ਤੋਂ ਥਾਣਾ ਸਦਰ ਪੱਟੀ ਨੂੰ ਜਾ ਰਹੇ ਸੀ ਕਿ ਮੁਲਜ਼ਮ ਨਵਜੋਤ ਸਿੰਘ ਉਰਫ ਗੁੱਲੂ ਪੁੱਤਰ ਲਖਬੀਰ ਸਿੰਘ ਵਾਸੀ ਲਹੂਕਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਪਿੰੰਡ ਵੈਰੋਵਾਲ ਬਾਵਿਆ ਤੋਂ ਗੁਰਭੇਜ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਵੈਰੋਵਾਲ ਬਾਵਿਆ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 6750 ਐੱਮ. ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਜਾਂਚ ਅਫਸਰਾਂ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ।


Related News