ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ

03/04/2018 7:47:12 AM

ਤਰਨਤਾਰਨ,   (ਰਾਜੂ)-  ਥਾਣਾ ਸਦਰ ਪੱਟੀ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਭੰਗਾਲਾ ਤੋਂ ਮੁਲਜ਼ਮ ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਸੰਗਾਵਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 80 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।