ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ

Friday, Mar 09, 2018 - 07:14 AM (IST)

ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ

ਤਰਨਤਾਰਨ,   (ਰਾਜੂ)-  ਥਾਣਾ ਖਾਲੜਾ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਖਾਲੜਾ ਦੇ ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਟੀ-ਪੁਆਇੰਟ ਨਾਰਲੀ ਖਾਲੜਾ ਤੋਂ ਮੁਲਜ਼ਮ ਦਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਭਗਵਾਨਪੁਰਾ ਹਾਲ ਵਾਸੀ ਪਹੁਵਿੰਡ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 200 ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News