ਨਸ਼ੇ ਵਾਲੇ ਪਾਊਡਰ ਸਣੇ ਕਾਬੂ
Friday, Feb 23, 2018 - 01:49 AM (IST)

ਰੂਪਨਗਰ, (ਵਿਜੇ)- ਥਾਣਾ ਸਿੰਘ ਭਗਵੰਤਪੁਰ ਦੀ ਪੁਲਸ ਨੇ 60 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਂਦਾਰਾ ਕੋਲ ਚੈਕਿੰਗ ਦੌਰਾਨ ਪੁਲਸ ਨੇ ਸਕੂਟਰੀ 'ਤੇ ਆ ਰਹੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 60 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਮੋਹਨ ਸਿੰਘ ਪੁੱਤਰ ਨਛੱਤਰ ਸਿੰਘ ਨਿਵਾਸੀ ਸ਼ਾਲਾਪੁਰ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।