ਨਸ਼ੇ ਵਾਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਸਣੇ 2 ਕਾਬੂ

01/07/2018 6:54:06 AM

ਕਪੂਰਥਲਾ, (ਭੂਸ਼ਣ)- ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ 'ਚ ਨਸ਼ੇ ਵਾਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਪੱਖੋਵਾਲ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਟੀਮ ਨੇ ਮੁਲਜ਼ਮ ਦਾ ਪਿੱਛਾ ਕਰਕੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਤੋਂ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਮੇ ਸਮੇਂ ਤੋਂ ਨਸ਼ੇ ਵਾਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਨਸ਼ੀਲਾ ਪਦਾਰਥ ਕਿਸੇ ਖਾਸ ਗਾਹਕ ਨੂੰ ਦੇਣ ਜਾ ਰਿਹਾ ਸੀ। ਇਹ ਗਾਹਕ ਕੌਣ ਹੈ ਇਸ ਸਬੰਧੀ ਸਦਰ ਪੁਲਸ ਨੇ ਫਿਲਹਾਲ ਖੁਲਾਸਾ ਨਹੀਂ ਕੀਤਾ।  ਉਥੇ ਹੀ ਦੂਜੇ ਪਾਸੇ ਚੌਕੀ ਸਾਇੰਸ ਸਿਟੀ ਦੇ ਇੰਚਾਰਜ ਏ. ਐੱਸ. ਆਈ. ਬਲਬੀਰ ਸਿੰਘ ਨੇ ਪੁਲਸ ਟੀਮ ਨਾਲ ਨਾਕਾਬੰਦੀ ਦੌਰਾਨ ਪਲਾਸਟਿਕ ਦੀ ਕੈਨੀ ਚੁੱਕੇ ਇਕ ਸ਼ਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ । ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਸੁਖਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਮੈਣਵਾ ਦੱਸਿਆ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।