ਨਸ਼ੇ ਵਾਲੀਅਾਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਕਾਬੂ

Sunday, Aug 26, 2018 - 01:34 AM (IST)

ਨਸ਼ੇ ਵਾਲੀਅਾਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਕਾਬੂ

 ਬਟਾਲਾ, (ਬੇਰੀ)- ਥਾਣਾ ਸਿਟੀ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ  ਵਾਲੀਅਾਂ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।  ®ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਵਿੰਦਰ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਰਾਮ ਨਗਰ ਬਟਾਲਾ ਤੋਂ ਰਜਨੀਸ਼ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਕਪੂਰੀ ਗੇਟ ਬਟਾਲਾ ਨੂੰ 74 ਨਸ਼ੇ  ਵਾਲੇ ਕੈਪਸੂਲਾਂ   ਸਮੇਤ ਗ੍ਰਿਫਤਾਰ ਕੀਤਾ ਹੈ। ®ਇਸੇ ਤਰ੍ਹਾਂ ਏ. ਐੱਸ. ਆਈ. ਗੁਰਦੇਵ ਸਿੰਘ ਨੇ  ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਹਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕਪੂਰੀ ਗੇਟ ਬਟਾਲਾ ਨੂੰ ਬੀਤੀ ਰਾਤ 100 ਨਸ਼ੇ  ਵਾਲੀਅਾਂ ਗੋਲੀਆਂ  ਸਮੇਤ ਗ੍ਰਿਫਤਾਰ ਕੀਤਾ। ਇਨ੍ਹਾਂ ਦੋਵਾਂ ਕਥਿਤ ਦੋਸ਼ੀਆਂ  ਵਿਰੁੱਧ ਥਾਣਾ ਸਿਟੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਅਾ ਗਿਆ ਹੈ। 
 


Related News