ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 2 ਕਾਬੂ

06/23/2017 7:30:27 AM

ਤਰਨਤਾਰਨ,  (ਰਾਜੂ)- ਥਾਣਾ ਹਰੀਕੇ ਤੇ ਸਿਟੀ ਪੱਟੀ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਏ. ਐੱਸ. ਆਈ. ਹਰਦਿਆਲ ਸਿੰਘ ਨੇ ਗੁਰਜੰਟ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਹਰੀਕੇ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਲਿਆ। ਇਸ ਤੋਂ ਇਲਾਵਾ ਥਾਣਾ ਪੱਟੀ ਦੇ ਮੁੱਖ ਸਿਪਾਹੀ ਸਤਨਾਮ ਸਿੰਘ ਨੇ ਸੁਖਪਾਲ ਸਿੰਘ ਉਰਫ ਪਾਲਾ ਪੁੱਤਰ ਸਵਰਨ ਸਿੰਘ ਵਾਸੀ ਜੋਤੀ ਸ਼ਾਹ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਫੜੇ ਗਏ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਜੇਲ ਭੇਜ ਦਿੱਤਾ ਗਿਆ ਹੈ।