ਨਸ਼ੇ ਵਾਲੀਆਂ ਗੋਲੀਆਂ ਸਣੇ 2 ਕਾਬੂ
Monday, Jun 11, 2018 - 06:51 AM (IST)
ਤਲਵੰਡੀ ਸਾਬੋ, (ਮੁਨੀਸ਼)- ਪੰਜਾਬ ਪੁਲਸ ਨੇ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਸੀ. ਆਈ. ਏ. ਬਠਿੰਡਾ-2 ਨੇ ਤਲਵੰਡੀ ਸਾਬੋ ਇਲਾਕੇ 'ਚ 2 ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਸੀ. ਆਈ. ਏ. ਬਠਿੰਡਾ-2 ਦੇ ਗੁਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਹਰਿਆਣਾ ਦੇ ਨਾਲ ਲੱਗਦੇ ਪਿੰਡ ਮੈਨੂੰਆਣਾ ਵਿਖੇ ਗਸ਼ਤ ਕਰ ਰਹੇ ਸਨ ਤਾਂ 2 ਵਿਅਕਤੀ ਮੋਟਰਸਾਈਕਲ 'ਤੇ ਆ ਰਹੇ ਸਨ ਤਾਂ ਉਨ੍ਹਾਂ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2400 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਕੀਤੀਆਂ ਗਈਆਂ।
ਪੁਲਸ ਨੇ ਗੋਲੀਆਂ ਅਤੇ ਮੋਟਰਸਾਈਕਲ ਆਪਣੇ ਕਬਜ਼ੇ ਵਿਚ ਲੈ ਕੇ ਦੋਵੇਂ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।
ਪੁਲਸ ਨੇ ਕਥਿਤ ਮੁਲਜ਼ਮਾਂ ਦੀ ਪਛਾਣ ਜਗਸੀਰ ਸਿੰਘ ਮੈਨੂੰਆਣਾ ਅਤੇ ਜੋਰਾਵਰ ਸਿੰਘ ਲਹਿਰੀ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
