ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਮੇਤ 3 ਕਾਬੂ

02/07/2018 7:25:06 AM

ਸ੍ਰੀ ਗੋਇੰਦਵਾਲ ਸਾਹਿਬ,   (ਪੰਛੀ)-  ਪੁਲਸ ਵੱਲੋਂ 2 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਥਾਣਾ ਮੁਖੀ ਸੁਖਇੰਦਰ ਸਿੰਘ ਤੇ ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮੰਡ ਦਰਿਆ ਗੋਇੰਦਵਾਲ ਸਾਹਿਬ ਪਿੰਡ ਖੱਖ ਤੋਂ ਇਕ ਨੌਜਵਾਨ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਮੁਲਜ਼ਮ ਦੀ ਪਛਾਣ ਦਿਲਬਾਗ ਸਿੰਘ ਬਾਗਾ ਪੁੱਤਰ ਸੁਲੱਖਣ ਸਿੰਘ ਵਾਸੀ ਮਿਆਣੀ ਗੋਇੰਦਵਾਲ ਸਾਹਿਬ ਵਜੋਂ ਹੋਈ। 
ਇਸੇ ਤਰ੍ਹਾਂ ਏ. ਐੱਸ. ਆਈ. ਮਨਮੋਹਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੀ. ਐੱਚ. ਈ. ਐੱਲ. ਦੇ ਨਜ਼ਦੀਕ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 100 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਗਗਨ ਪੁੱਤਰ ਹਰਜਿੰਦਰ ਸਿੰਘ ਵਾਸੀ ਨਿੰਮ ਵਾਲੀ ਘਾਟੀ ਵਜੋਂ ਹੋਈ। ਪੁਲਸ ਨੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਤਰਨਤਾਰਨ, (ਰਾਜੂ)-ਜ਼ਿਲਾ ਤਰਨਤਾਰਨ ਦੀ ਪੁਲਸ ਵੱਲੋਂ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਥਾਣਾ ਸਰਹਾਲੀ ਦੇ ਐੱਸ. ਆਈ. ਗੁਰਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਦੁਆਰਾ ਮਾਈ ਕਾ ਟਿੱਬਾ ਤੋਂ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਤੇ 300 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪੱਤੀ ਖਾਸੇ ਕੀ ਸਰਹਾਲੀ ਵਜੋਂ ਹੋਈ ਹੈ। 


Related News