ਹੈਰੋਇਨ ਸਮੇਤ ਕਾਬੂ
Friday, Sep 29, 2017 - 07:17 AM (IST)
ਤਰਨਤਾਰਨ, (ਧਰਮ ਪੰਨੂੰ)- ਹਰੀਕੇ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਹਰੀਕੇ ਪੁਲਸ ਗਸ਼ਤ ਦੌਰਾਨ ਪਿੰਡ ਮਰਾਣਾ ਤੋਂ ਪਿੰਡ ਕਿੜੀਆਂ ਨੂੰ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਪੁਲ ਕਿੜੀਆਂ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦਾ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣਾ ਨਾਂ ਗੁਰਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਤਰਨਤਾਰਨ ਰੋਡ ਹਰੀਕੇ ਦੱਸਿਆ। ਪੁਲਸ ਨੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
