ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਣੇ 7 ਕਾਬੂ

01/05/2018 7:52:33 AM

ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਟੀਮ ਦੇ ਨਾਲ ਕਰਤਾਰਪੁਰ ਮਾਰਗ 'ਤੇ ਨਾਕਾਬੰਦੀ ਦੌਰਾਨ ਪਲਾਸਟਿਕ ਦੀ ਕੇਨੀ ਚੁੱਕੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ । ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਸੁਰਜੀਤ ਸਿੰਘ ਪੁੱਤਰ ਅਰਜੁਨ ਸਿੰਘ ਨਿਵਾਸੀ ਪਿੰਡ ਡੈਨਵਿੰਡ ਦੱਸਿਆ, ਉਥੇ ਹੀ ਦੂਜੇ ਪਾਸੇ ਕੋਤਵਾਲੀ ਪੁਲਸ ਨੇ ਨਾਕਾਬੰਦੀ ਦੌਰਾਨ ਜਦੋਂ ਇਕ ਹੋਰ ਮੁਲਜ਼ਮ ਤੋਂ ਬਰਾਮਦ ਪਲਾਸਟਿਕ ਦੀ ਕੇਨੀ ਦੀ ਤਲਾਸ਼ੀ ਲਈ ਤਾਂ ਉਸ ਤੋਂ ਵੀ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਮਹਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਨਿਵਾਸੀ ਪਿੰਡ ਨਵਾਂ ਪਿੰਡ ਭੱਠਾ ਦੱਸਿਆ, ਉਥੇ ਹੀ ਕੋਤਵਾਲੀ ਪੁਲਸ ਨੇ ਪਿੰਡ ਬੂਟਾ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਵਿਕਰਮ ਸਿੰਘ ਪੁੱਤਰ ਦਲਬੀਰ ਸਿੰਘ ਨਿਵਾਸੀ ਪਿੰਡ ਧਾਲੀਵਾਲ ਬੇਟ ਨੂੰ ਕਾਬੂ ਕਰ ਕੇ ਉਸ ਤੋਂ 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ।ਇਸੇ ਤਰ੍ਹਾਂ ਦੂਜੇ ਪਾਸੇ ਕੋਤਵਾਲੀ ਪੁਲਸ ਨੇ ਡੈਨਵਿੰਡ ਨਿਵਾਸੀ ਸ਼ਿੰਦਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਨੂੰ ਕਾਬੂ ਕਰ ਕੇ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ । ਜਦੋਂ ਕਿ ਮਲਕੀਤ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਕਾਬੂ ਕਰ ਕੇ 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਜਦੋਂ ਕਿ ਕੋਤਵਾਲੀ ਪੁਲਸ ਨੇ ਪਿੰਡ ਬੂਟਾ ਵਿਚ ਨਾਕਾਬੰਦੀ ਦੌਰਾਨ ਨਿਰਵੈਰ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਪਿੰਡ ਬੂਟਾ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਦਾ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਲਿਆ । ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਤੋਂ 115 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ । ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ। 
ਫੱਤੂਢੀਂਗਾ, (ਘੁੰਮਣ)-ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਕੁਮਾਰ ਸ਼ਰਮਾ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ, ਜਦ ਸਥਾਨਕ ਪੁਲਸ ਥਾਣੇ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਬਾਜਵਾ ਦੇ ਨਿਰਦੇਸ਼ਾਂ 'ਤੇ ਲਖਵਿੰਦਰ ਸਿੰਘ ਏ. ਐੱਸ. ਆਈ. ਚੌਕੀ ਇੰਚਾਰਜ ਮਿੱਠੜਾ ਸੰਧਰ ਜੰਗੀਰ ਨੇੜੇ ਸਾਥੀ ਕਰਮਦੀਨ ਨਾਲ ਗਸ਼ਤ ਕਰ ਰਹੇ ਸਨ ਤਾਂ ਅਸ਼ੋਕ ਕੁਮਾਰ ਪੁੱਤਰ ਸੰਤ ਰਾਮ ਵਾਸੀ ਮੁਹੱਲਾ ਕਸਾਬ ਥਾਣਾ ਸਿਟੀ ਕਪੂਰਥਲਾ ਜੋ ਚਾਹ ਵੇਚਣ ਦੀ ਰੇੜੀ ਪੁਰਾਣੀ ਸਬਜ਼ੀ ਮੰਡੀ ਕਪੂਰਥਲਾ ਵਿਖੇ ਲਾਉਂਦਾ ਹੈ। ਖਾਲੂਦਾਣਾ ਮੰਡੀ ਵਿਖੇ 270 ਨਸ਼ੀਲੀਆਂ ਗੋਲੀਆਂ ਦੇਣ ਉਪਰੰਤ ਪਿੰਡ ਸੰਧਰ ਜੰਗੀਰ ਨੂੰ ਜਾ ਰਿਹਾ ਸੀ, ਜੋ ਕਿ ਚੌਕੀ ਇੰਚਾਰਜ ਮਿੱਠੜਾ ਲਖਵਿੰਦਰ ਸਿੰਘ ਏ. ਐੱਸ. ਆਈ. ਦੇ ਹੱਥ ਲੱਗ ਗਿਆ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News