ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
Friday, Aug 11, 2017 - 12:34 AM (IST)
ਬਟਾਲਾ, (ਸੈਂਡੀ/ਕਲਸੀ)- ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਮੁੱਖ ਅਫ਼ਸਰ ਅਮਲੋਕਦੀਪ ਸਿੰਘ ਨੇ ਦੱਸਿਆ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਨਾਲ ਖਾਸ ਮੁਖਬਰ ਦੀ ਇਤਲਾਹ 'ਤੇ ਪੁਲ ਸੂਆ ਹਰੂਵਾਲ ਕੋਲ ਨਾਕਾਬੰਦੀ ਦੌਰਾਨ ਵਿਕਟਰ ਮਸੀਹ ਵਾਸੀ ਵਿੰਝਵਾਂ ਕੋਲੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਉਕਤ ਵਿਅਕਤੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਕੇ ਉਸ ਦੇ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
