ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ

11/19/2017 7:15:58 AM

ਭੋਗਪੁਰ, (ਰਾਣਾ)- ਭੋਗਪੁਰ ਪੁਲਸ ਵੱਲੋਂ ਇਕ ਵਿਅਕਤੀ ਨੂੰ 15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਆਈ. ਸੁਲੱਖਣ ਸਿੰਘ ਨੇ ਗਸ਼ਤ ਦੌਰਾਨ ਆਦਮਪੁਰ ਰੋਡ 'ਤੇ ਪਿੰਡ ਚੱਕ ਝੰਡੂ ਵਿਖੇ ਇਕ ਮੋਨੇ ਨੌਜਵਾਨ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਦੋਸ਼ੀ ਦੀ ਪਛਾਣ ਜਸਕਰਨ ਸਿੰਘ ਉਰਫ਼ ਬੰਟੂ ਪੁੱਤਰ ਮਲਕੀਤ ਸਿੰਘ ਵਾਸੀ ਘੋੜਾਵਾਹਾ ਥਾਣਾ ਟਾਂਡਾ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।