120 ਨਸ਼ੀਲੇ ਟੀਕਿਆਂ ਸਮੇਤ ਕਾਬੂ

09/23/2017 2:14:17 AM

ਚੱਬੇਵਾਲ, (ਗੁਰਮੀਤ)- ਥਾਣਾ ਚੱਬੇਵਾਲ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਚੱਬੇਵਾਲ ਦੇ ਐੱਸ. ਆਈ. ਮਨਮੋਹਣ ਕੁਮਾਰ ਨੇ ਪੁਲਸ ਪਾਰਟੀ ਨਾਲ ਬਾਹੋਵਾਲ ਪੁਲ ਨੇੜੇ ਨਾਕਾਬੰਦੀ ਦੌਰਾਨ ਹੈਪੀ ਪੁੱਤਰ ਲਹਿੰਬਰ ਸਿੰਘ ਵਾਸੀ ਬੱਢੋਆਣ, ਥਾਣਾ ਮਾਹਿਲਪੁਰ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਲੈਣ 'ਤੇ ਦੋਸ਼ੀ ਪਾਸੋਂ 120 ਨਸ਼ੀਲੇ ਟੀਕੇ ਬਰਾਮਦ ਹੋਏ। ਪੁਲਸ ਵੱਲੋਂ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News