160 ਨਸ਼ੀਲੀਆਂ ਗੋਲੀਆਂ ਸਣੇ ਕਾਬੂ
Tuesday, Jul 11, 2017 - 02:02 AM (IST)
ਬੰਗਾ, (ਚਮਨ ਲਾਲ/ਰਾਕੇਸ਼)- ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਪਿੰਡ ਭਰੋਮਜਾਰਾ ਤੋਂ ਪਿੰਡ ਮਜਾਰਾ ਨੌਂਆਬਾਦ ਜਾ ਰਹੇ ਸੀ ਕਿ ਪਿੰਡ ਗੁਣਾਚੌਰ ਤੋਂ ਪੈਦਲ ਆਉਂਦਾ ਇਕ ਵਿਅਕਤੀ ਪੁਲਸ ਨੂੰ ਵੇਖ ਕੇ ਘਬਰਾ ਗਿਆ ਤੇ ਪਿੱਛੇ ਨੂੰ ਮੁੜ ਗਿਆ। ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਸੇਵਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਗੁਣਾਚੌਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
