165 ਗ੍ਰਾਮ ਨਸ਼ੀਲੇ ਪਦਾਰਥ ਸਮੇਤ 3 ਕਾਬੂ

Friday, Jul 07, 2017 - 07:54 AM (IST)

165 ਗ੍ਰਾਮ ਨਸ਼ੀਲੇ ਪਦਾਰਥ ਸਮੇਤ 3 ਕਾਬੂ

ਗੁਰਾਇਆ,  (ਹੇਮੰਤ)- ਗੁਰਾਇਆ ਪੁਲਸ ਨੇ ਵੱਖ-ਵੱਖ ਥਾਵਾ ਤੋਂ ਗਸ਼ਤ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਚੌਕੀ ਰੁੜਕਾ ਕਲਾਂ ਦੇ ਇੰਚਾਰਜ ਏ. ਐੱਸ. ਆਈ. ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਤਿਲਕ ਰਾਜ ਪੁੱਤਰ ਹਰੀਪਾਲ ਵਾਸੀ ਰੁੜਕਾ ਕਲਾਂ ਕੋਲੋਂ 120 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਤੇ ਅਮਰਜੀਤ ਪੁੱਤਰ ਭਜਨ ਲਾਲ ਵਾਸੀ ਉਮਰਪੁਰ ਕੋਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। 
ਇਨ੍ਹਾਂ ਖਿਲਾਫ਼ ਮੁਕੱਦਮੇ ਦਰਜ ਕਰ ਲਏ ਗਏ ਹਨ। ਇਕ ਹੋਰ ਮਾਮਲੇ 'ਚ ਏ. ਐੱਸ. ਆਈ. ਪ੍ਰਿਥੀ ਰਾਜ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਵਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਉਮਰਪੁਰ ਨੂੰ 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਉਕਤ ਵਿਰੁੱਧ ਥਾਣਾ ਗੁਰਾਇਆ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।


Related News