194 ਗ੍ਰਾਮ ਹੈਰੋਇਨ ਸਣੇ 2 ਕਾਬੂ

02/17/2018 1:28:53 AM

ਪਠਾਨਕੋਟ, (ਸ਼ਾਰਦਾ)- ਐੱਸ. ਟੀ. ਐੱਫ. ਦੀ ਟੀਮ ਨੇ 2 ਨਸ਼ਾ ਸਮੱਗਲਰਾਂ ਨੂੰ ਵੱਡੀ ਮਾਤਰਾ 'ਚ ਹੈਰੋਇਨ ਸਣੇ ਦਬੋਚਣ 'ਚ ਸਫਲਤਾ ਹਾਸਲ ਕੀਤੀ ਹੈ, ਜੋ ਲੰਬੇ ਸਮੇਂ ਤੋਂ ਪਠਾਨਕੋਟ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡ ਛੰਨੀ ਬੇਲੀ 'ਚ ਨਸ਼ੇ ਵਾਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ। ਮੁਲਜ਼ਮਾਂ 'ਚੋਂ ਇਕ ਔਰਤ ਹੈ।
ਐੱਸ. ਟੀ. ਐੱਫ. ਦੇ ਮੁਖੀ ਭਾਰਤ ਭੂਸ਼ਣ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਦਿੱਲੀ ਤੇ ਗੁਆਂਢੀ ਸੂਬਿਆਂ ਤੋਂ ਨਸ਼ੇ ਵਾਲੇ ਪਦਾਰਥ ਲਿਆ ਕੇ ਛੰਨੀ ਬੇਲੀ 'ਚ ਸਪਲਾਈ ਕਰਦੇ ਹਨ, ਜਿਸ ਦੇ ਆਧਾਰ 'ਤੇ ਉਨ੍ਹਾਂ ਮੀਰਥਲ ਕੋਲ ਬੱਸ 'ਚ ਬੈਠੇ ਸਮੱਗਲਰਾਂ ਨੂੰ ਕਾਬੂ ਕੀਤਾ ਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 194 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਸਿੰਘ ਉਰਫ ਬੱਬਾ ਪੁੱਤਰ ਯਸ਼ਪਾਲ ਸਿੰਘ ਵਾਸੀ ਪਿੰਡ ਝਲਬਿਰਵੀ ਕਪੂਰਥਲਾ ਤੇ ਜੋਤੀ ਰਾਣੀ ਉਰਫ਼ ਜੋਤਾਂ ਪਤਨੀ ਰਵਿੰਦਰ ਸਿੰਘ ਵਾਸੀ ਪਿੰਡ ਨੰਗਲੀ ਗਲਜੀਆਂ ਹੁਸ਼ਿਆਰਪੁਰ ਵਜੋਂ ਹੋਈ। ਮੁਲਜ਼ਮਾਂ ਖਿਲਾਫ਼ ਥਾਣਾ ਸਦਰ 'ਚ ਮਾਮਲਾ ਦਰਜ ਕੀਤਾ ਗਿਆ ਹੈ।