200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Wednesday, Nov 01, 2017 - 07:18 AM (IST)

200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਤਰਨਤਾਰਨ, (ਰਾਜੂ)-  ਥਾਣਾ ਸਿਟੀ ਪੁਲਸ ਨੇ 200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਐੱਸ. ਆਈ. ਅਮਨਜੋਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ 'ਚ ਨੂਰਦੀ ਅੱਡਾ ਤੋਂ ਪਲਾਸੋਰ ਨੂੰ ਜਾ ਰਹੇ ਸੀ ਕਿ ਇਕ ਆਦਮੀ ਸੜਕ ਦੇ ਖੱਬੇ ਪਾਸਿਓਂ ਆਉਂਦਾ ਦਿਖਾਈ ਦਿੱਤਾ, ਜਿਸ ਦੀ ਰੋਕ ਕੇ ਤਲਾਸ਼ੀ ਕਰਨ 'ਤੇ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਗਲੀ ਢਿੱਲੋਂ ਚੱਕੀ ਵਾਲੀ ਕਾਜ਼ੀਕੋਟ ਰੋਡ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News