210 ਨਸ਼ੀਲੀਆਂ ਗੋਲੀਆਂ ਸਣੇ ਕਾਬੂ

Monday, Dec 04, 2017 - 07:16 AM (IST)

210 ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਹਰੀਕੇ ਪੱਤਣ,   (ਲਵਲੀ)-  ਥਾਣਾ ਹਰੀਕੇ ਪੱਤਣ ਦੀ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ, ਜਦੋਂ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ 'ਚ ਥਾਣਾ ਹਰੀਕੇ ਪੁਲਸ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ। 
ਇਸ ਸਬੰਧੀ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਦਰਸ਼ਨ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੱਜ ਥਾਣਾ ਹਰੀਕੇ ਦੇ ਏ. ਐੱਸ. ਆਈ. ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਗੰਡੀਵਿੰਡ, ਰੂੜੀਵਾਲਾ ਆਦਿ ਵੱਲ ਜਾ ਰਹੇ ਸੀ, ਜਦੋਂ ਪੁਲਸ ਪਾਰਟੀ ਪਿੰਡ ਤੋਂ ਕਰੀਬ 500 ਮੀਟਰ ਅੱਗੇ ਚੌਕ ਰੂੜੀਵਾਲਾ ਪਹੁੰਚੀ ਤਾਂ ਸਾਹਮਣੇ ਪਿੰਡ ਚੋਹਲਾ ਸਾਹਿਬ ਵਾਲੀ ਸਾਈਡ ਤੋਂ ਇਕ ਵਿਅਕਤੀ      ਪੈਦਲ ਆਉਂਦਾ ਦਿੱਖਾਈ ਦਿੱਤਾ, ਜੋ ਪੁਲਸ ਨੂੰ ਵੇਖ ਕੇ ਪਿੱਛੇ ਮੁੜਦਾ ਹੋਇਆ ਆਪਣੀ ਜੇਬ ਵਿਚੋਂ ਲਿਫ਼ਾਫੇ 'ਚ ਲਪੇਟੀ ਹੋਈ ਕੋਈ ਚੀਜ਼ ਕੱਢ ਕੇ ਜ਼ਮੀਨ 'ਤੇ ਸੁੱਟਣ ਲੱਗਾ ਤਾਂ ਪੁਲਸ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 210 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪੱਤੀ ਬਾਦੇ ਕੀ ਚੋਹਲਾ ਸਾਹਿਬ ਵਜੋਂ ਹੋਈ ਹੈ। ਦੋਸ਼ੀ ਖਿਲਾਫ਼ ਥਾਣਾ ਹਰੀਕੇ ਪੱਤਣ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News