ਨਸ਼ੀਲੇ ਕੈਪਸੂਲਾਂ ਸਮੇਤ 3 ਕਾਬੂ

07/27/2017 6:33:49 AM

ਕਪੂਰਥਲਾ, (ਮਲਹੋਤਰਾ)- ਥਾਣਾ ਕੋਤਵਾਲੀ ਦੀ ਪੁਲਸ ਵੱਲੋਂ ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਤਹਿਤ ਦੋ ਵੱਖ-ਵੱਖ ਖੇਤਰਾਂ 'ਚ ਕੀਤੀ ਗਈ ਨਾਕੇਬੰਦੀ ਤੇ ਛਾਪੇਮਾਰੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਇਨ੍ਹਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।   ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਸ ਪਾਰਟੀ ਨੇ ਪਿੰਡ ਭੱਠੇ ਨਜ਼ਦੀਕ ਨਾਕੇਬੰਦੀ ਦੌਰਾਨ ਰਣਜੀਤ ਰਾਣਾ ਪੁੱਤਰ ਸੁਰਿੰਦਰ ਸਿੰਘ ਤੇ ਵਿੱਕੀ ਪੁੱਤਰ ਸੁਖਦੇਵ ਸਿੰਘ ਨਿਵਾਸੀ ਪਿੰਡ ਮਹਿਮਦਵਾਲ ਨੂੰ ਕਾਬੂ ਕਰ ਕੇ ਇਨ੍ਹਾਂ ਕੋਲੋਂ ਤਲਾਸ਼ੀ ਦੌਰਾਨ 60 ਦੇ ਕਰੀਬ ਨਸ਼ੀਲੇ ਕੈਪਸੂਲ ਬਰਾਮਦ ਕੀਤੇ। 
ਇਸੇ ਤਰ੍ਹਾਂ ਥਾਣਾ ਕੋਤਵਾਲੀ ਦੀ ਪੁਲਸ ਪਾਰਟੀ ਨੇ ਕਪੂਰਥਲਾ ਫੱਤੂਢੀਂਗਾ ਮਾਰਗ 'ਤੇ ਡੋਗਰਾਂਵਾਲਾ ਮੋੜ ਦੇ ਨਜ਼ਦੀਕ ਨਾਕੇਬੰਦੀ ਦੌਰਾਨ ਸੁਰਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਨਿਵਾਸੀ ਪਿੰਡ ਨਵਾਂ ਪਿੰਡ ਭੱਠੇ ਨੂੰ ਕਾਬੂ ਕਰ ਕੇ ਇਸ ਕੋਲੋਂ 35 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਉਕਤ ਤਿੰਨੋਂ ਦੋਸ਼ੀਆਂ ਖਿਲਾਫ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News