4 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

Thursday, Aug 03, 2017 - 06:10 AM (IST)

4 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਪੋਜੇਵਾਲ/ਸੜੋਆ, (ਕਟਾਰੀਆ/ਕਿਰਨ)- ਥਾਣਾ ਪੋਜੇਵਾਲ ਦੇ ਐੱਸ. ਐੱਚ. ਓ. ਸਤੀਸ਼ ਕੁਮਾਰ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ।
ਏ. ਐੱਸ. ਆਈ. ਰਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਖੁਰਦਾਂ ਤੋਂ ਬੱਗੂਵਾਲ ਗਸ਼ਤ ਕਰ ਰਹੀ ਸੀ ਕਿ ਸਾਹਮਣਿਓਂ ਆ ਰਾਹੀ ਸਫੈਦ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਚਾਲਕ ਨੇ ਕਾਰ ਘੁਮਾਉਣੀ ਚਾਹੀ, ਜਿਸ ਨੂੰ ਕਾਰ ਸਮੇਤ ਫੜ ਕੇ ਤਲਾਸ਼ੀ ਲਈ ਤਾਂ ਕਾਰ 'ਚੋਂ 4 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲਸ ਵੱਲੋਂ ਮੁਲਜ਼ਮ ਖਿਲਾਫ ਮੁਕੱਦਮਾ ਕਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 
ਮੁਲਜ਼ਮ ਦੀ ਪਛਾਣ ਹਰਦੀਪ ਸਿੰਘ (ਹਨੀ) ਪੁੱਤਰ ਕਮਲ ਪਾਲ ਗੁੱਜਰ ਵਾਸੀ ਮੱਖੂਪੁਰ ਵਜੋਂ ਹੋਈ।


Related News