40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ
Tuesday, Jun 13, 2017 - 08:07 AM (IST)
ਗੁਰਾਇਆ, (ਮੁਨੀਸ਼, ਹੇਮੰਤ)- ਥਾਣਾ ਗੁਰਾਇਆ ਦੀ ਚੌਕੀ ਰੁੜਕਾ ਕਲਾਂ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਚੌਕੀ ਇੰਚਾਰਜ ਰੁੜਕਾ ਕਲਾਂ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦਲਵਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਰੁੜਕੀ ਥਾਣਾ ਗੁਰਾਇਆ ਨੂੰ ਕਾਹਨਾਂ ਢੇਸੀਆਂ ਤੋਂ ਰੁੜਕਾ ਰੋਡ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਮੁਲਜ਼ਮ ਖਿਲਾਫ ਥਾਣਾ ਗੁਰਾਇਆ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
