45 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

Friday, Oct 06, 2017 - 01:59 AM (IST)

45 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਬਲੈਰੋ ਚਾਲਕ ਕੋਲੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਪਤਾ ਲੱਗਾ ਹੈ। ਪੁਲਸ ਸੂਤਰਾਂ ਅਨੁਸਾਰ ਏ. ਐੱਸ. ਆਈ. ਹਰਪਾਲ ਸਿੰਘ ਨੇ ਹੌਲਦਾਰ ਗੁਰਚਰਨ ਸਿੰਘ ਖੋਟੇ ਅਤੇ ਸਾਥੀ ਮੁਲਾਜ਼ਮਾਂ ਨਾਲ ਜਵਾਹਰ ਸਿੰਘ ਵਾਲਾ ਚੌਕ 'ਚ ਨਾਕਾ ਲਾਇਆ ਹੋਇਆ ਸੀ ਕਿ ਇਸ ਦੌਰਾਨ ਰਾਊਕੇ ਵੱਲੋਂ ਆ ਰਹੇ ਬਲੈਰੋ ਕੈਂਪਰ ਦੇ ਚਾਲਕ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 45 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਬਲੈਰੋ ਚਾਲਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਨਗਿੰਦਰ ਸਿੰਘ ਵਾਸੀ ਬਾਰੇਵਾਲਾ ਵਜੋਂ ਹੋਈ, ਜਿਸ ਵਿਰੁੱਧ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।


Related News