6.30 ਲੱਖ ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ 1 ਕਾਬੂ

11/24/2017 6:30:23 AM

ਫਗਵਾੜਾ, (ਜਲੋਟਾ, ਹਰਜੋਤ, ਰੁਪਿੰਦਰ ਕੌਰ)¸ ਫਗਵਾੜਾ ਪੁਲਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਣੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਅਰਬਨ ਅਸਟੇਟ ਚੌਕੀ ਦੇ ਇੰਚਾਰਜ ਐੱਸ. ਆਈ. ਮੁਖਤਿਆਰ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਮੌਲੀ ਕੋਲ ਨਾਕਾਬੰਦੀ ਦੌਰਾਨ ਛੋਟਾ ਹਾਥੀ (ਨੰ. ਪੀ ਬੀ 08 ਸੀ ਪੀ 9163) ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚ ਪਲਾਸਟਿਕ ਦੇ ਕੈਨਾਂ ਵਿਚ ਪਈ 6.30 ਲੱਖ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਐੱਸ. ਪੀ. ਪੀ. ਐੱਸ. ਭੰਡਾਲ ਨੇ ਦੱਸਿਆ ਕਿ ਪੁਲਸ ਦੋਸ਼ੀ ਤੋਂ ਪੁੱਛਗਿਛ ਕਰ ਰਹੀ ਹੈ।


Related News